ਐਡਵੋਕੇਟ ਧਾਮੀ ਨੇ ਪੁਰੇਵਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

in #delhi2 years ago

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਪੁਰੇਵਾਲ ਦੇ ਪਰਿਵਾਰ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਵਿਚ ਕਿਹਾ ਹੈ ਕਿ ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿਚ ਵਿਚਰਦਿਆਂ ਪੰਥਕ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪੁਰੇਵਾਲ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਕੌਮ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਦੇ ਚਰਣਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।