ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਗ੍ਰਿਫਤਾਰ

in #delhi2 years ago

2022_12$largeimg_936993297.jpgਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਗ੍ਰਿਫਤਾਰਕਰ ਲਿਆ ਗਿਆ ਹੈ।ਵੇਰਵਿਆਂ ਅਨੁਸਾਰ ਉਹ 20 ਨਵੰਬਰ ਨੂੰ ਫੜਿਆ ਗਿਆ ਸੀ, ਪਰ ਕੈਲੇਫੋਰਨੀਆਂ ਪੁਲੀਸ ਨੇ ਇਸ ਦੀ ਅਜੇ ਤੱਕ ਕੋਈ ਸਰਕਾਰੀ ਅਤੇ ਵਿਭਾਗੀ ਤੌਰ 'ਤੇ ਭਾਰਤੀ ਗ੍ਰਹਿ ਮੰਤਰਾਲੇ ਨੂੰ ਕੋਈ ਜਾਣਕਾਰੀ ਨਹੀਂ ਸੀ ਦਿੱਤੀ, ਪ੍ਰੰਤੂ ਇਹ ਜਾਣਕਾਰੀ ਭਾਰਤੀ ਖ਼ੁਫ਼ੀਆ ਵਿਭਾਗ ਤੱਕ ਪਹੁੰਚ ਗਈ ਹੈ।

ਮਾਨਸਾ ਪੁਲੀਸ ਦੇ ਇਕ ਅਧਿਕਾਰੀ ਨੇ ਇਸ ਪੱਤਰਕਾਰ ਕੋਲ ਉਸ ਦੇ ਹਿਰਾਸਤ ਵਿਚ ਲੈਣ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਉਸ ਨੂੰ ਬਿਨਾਂ ਪਾਸਪੋਰਟ ਤੋਂ ਫੜਿਆ ਗਿਆ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਦੋ ਪੁਰਾਣੇ ਕੇਸਾਂ ਵਿੱਚ ਰੈਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਉਹ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਰਾਜਸੀ ਸ਼ਰਨ ਲੈਣ ਲਈ ਕੈਲੇਫੋਰਨੀਆਂ ਚਲਿਆ ਗਿਆ ਸੀ।