ਮਜਬੂਰੀ ਵੱਸ ਮਰਨ ਵਰਤ 'ਤੇ ਬੈਠੇ ਹਨ ਕਿਸਾਨ - ਜਗਜੀਤ ਸਿੰਘ ਡੱਲੇਵਾਲਾ

in #delhi2 years ago

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਕਿਹਾ ਕਿ ਕਿਸਾਨਾਂ ਨੂੰ ਮਜਬੂਰੀ ਵੱਸ ਮਰਨ ਵਰਤ 'ਤੇ ਬੈਠਣਾ ਪੈ ਰਿਹਾ ਹੈ ਕਿਉਂਕਿ ਸਰਕਾਰ ਕਿਸਾਨਾ ਦੇ ਸੰਘਰਸ਼ 'ਤੇ ਗੌਰ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸਾਡੀ ਲੜਾਈ ਇਸੇ ਤਰ੍ਹਾਂ ਜਾਰੀ ਰਹੇਗੀ। ਡੱਲੇਵਾਲ ਨੇ ਦੱਸਿਆ ਕਿ ਜਦੋਂ ਵੀ ਸਰਕਾਰੀ ਅਧਿਕਾਰੀਆਂ ਨਾਲ ਗੱਲ ਹੁੰਦੀ ਹੈ ਤਾਂ ਉਨ੍ਹਾਂ ਵੱਲੋਂ ਸੁਪ੍ਰੀਮ ਕੋਰਟ ਦੀ ਰੂਲਿੰਗ ਦਾ ਹਵਾਲਾ ਦਿੱਤਾ ਜਾਂਦਾ ਹੈ ਪਰ ਇਹ ਫੈਸਲਾ ਅਪ੍ਰੈਲ ਵਿਚ ਆਇਆ ਜਦਕਿ ਸਾਡੀ ਮੀਟਿੰਗ 18 ਮਈ ਵਿਚ ਹੋਈ ਸੀ।

ਜਿਸ ਵਿਚ ਫੈਸਲਾ ਹੋਇਆ ਸੀ ਕਿ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਲਕੀ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੁਪ੍ਰੀਮ ਕੋਰਟ ਵਾਲਿਆਂ ਬੇਲੋੜੀਆਂ ਗੱਲਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਕੇ ਗ਼ਲਤ ਕੀਤਾ ਹੈ ਕਿਉਂਕਿ ਹੁਣ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦਾ ਵਰਤਾਰਾ ਅਲੱਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੇ ਮਸਲਿਆਂ ਨੂੰ ਹਾਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਨੇ ਇਹ ਮੰਗ ਮੰਨੀ ਸੀ ਕਿ ਜੇਕਰ ਅਸੀਂ ਕਿਸਾਨਾਂ ਨੂੰ ਪਰਾਲੀ ਦੇ ਢੁਕਵੇਂ ਹਾਲ ਲਈ ਕੁਝ ਦੇ ਨਹੀਂ ਸਕਦੇ ਤਾਂ ਪਰਾਲੀ ਸਾਡੇ ਜਾਣ 'ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਪਰ ਅੱਜ ਸਾਡੇ ਕਿਸਾਨਾਂ ਦੀਆਂ ਜ਼ਮੀਨ 'ਤੇ ਰੈੱਡ ਐਂਟਰੀ ਪਾਈ ਜਾ ਰਹੀ ਹੈ ਜੋ ਕਿ ਬਹੁਤ ਹੀ ਖਤਰਨਾਕ ਹੈ।