ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ

in #delhi2 years ago

ਪੰਜਾਬ ਦੇ ਯਾਤਰਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫ਼ਤਰ ਕੋਲ ਚੌਕ 'ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੌਕ ਭਗਤ ਸਿੰਘ ਚੌਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਪਿੰਡ ਨਵਾਂ ਗਾਉਂ 'ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੁੰਚਣ 'ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।