ਛਾਵਲਾ ਜਬਰ ਮਾਮਲੇ ਦੇ ਦੋਸ਼ੀਆਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਲੀ ਸਰਕਾਰ ਦੇਵੇਗੀ

in #delhi2 years ago

ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2012 ਦੇ ਛਾਵਲਾ ਸਮੂਹਿਕ ਜਬਰ-ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾਯਾਫ਼ਤਾ ਤਿੰਨਾਂ ਦੋਸ਼ੀਆਂ ਨੂੰ ਬਰੀ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਸਮਖਿਆ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਕ ਸੀਨੀਅਰ ਅਧਿਕਾਰੀ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਸਕਸੈਨਾ ਨੇ ਇਸ ਮਾਮਲੇ ਵਿੱਚ ਦਿੱਲੀ ਸਰਕਾਰ ਦੀ ਨੁਮਾਇੰਦਗੀ ਕਰਨ ਲਈ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਸੇਵਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀ ਇੱਕ ਹੇਠਲੀ ਅਦਾਲਤ ਨੇ 9 ਫਰਵਰੀ 2012 ਨੂੰ ਦਵਾਰਕਾ ਦੇ ਛਾਵਲਾ ਇਲਾਕੇ ਵਿੱਚ 19 ਵਰ੍ਹਿਆਂ ਦੀ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਤਿੰਨਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਦਿੱਲੀ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ। ਦੋਸ਼ੀਆਂ ਨੇ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿਸ ਨੇ 7 ਨਵੰਬਰ, 2022 ਦੇ ਆਪਣੇ ਫ਼ੈਸਲੇ ਵਿੱਚ ਹੇਠਲੀ ਅਦਾਲਤ ਅਤੇ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।