ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ 22 ਸਤੰਬਰ ਨੂੰ

in #delhi2 years ago

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐੱਸਏਐੱਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 22 ਸਤੰਬਰ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ 'ਚ ਐੱਚਡੀਐੱਫਸੀ (ਸਿਰਫ਼ ਲੜਕਿਆਂ ਲਈ), ਹਰਸੁੱਖ ਸਟੱਡੀ ਵੀਜ਼ਾ ਐਂਡ ਇਮੀਗੇ੍ਸ਼ਨ ਅਤੇ ਰਿਲਾਇੰਸ ਨਿਪੋਨ ਲਾਈਫ ਇੰਸੋਰੈਂਸ (ਸਿਰਫ਼ ਅੌਰਤਾਂ ਲਈ ਅਤੇ ਉਮਰ ਘੱਟੋ ਘੱਟ 30 ਸਾਲ) ਆਦਿ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ। ਜਿਸ 'ਚ ਘੱਟੋਂ ਘੱਟ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਰਾਰਥੀ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ- ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ 'ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਇਸੇ ਮੰਤਵ ਨਾਲ ਮਹੀਨਾ ਸਤੰਬਰ 2022 'ਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਐੱਸਏਐੱਸ ਨਗਰ 'ਚ ਵੱਖ-ਵੱਖ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ। ਜਿਸ 'ਚ 58 ਤੋ ਵੱਧ ਪ੍ਰਰਾਰਥੀ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਸ਼ਾਰਟਲਿਸਟ ਕੀਤੇ ਗਏ।