ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

in #delhi2 years ago

ਭਾਰਤੀ ਹਵਾਈ ਖੇਤਰ ਤੋਂ ਲੰਘ ਰਹੇ ਇੱਕ ਈਰਾਨੀ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ’ਤੇ ਭਾਰਤੀ ਹਵਾਈ ਸੈਨਾ ਅਲਰਟ ਹੋ ਗਈ। ਈਰਾਨੀ ਯਾਤਰੀ ਉਡਾਣ ਤਹਿਹਾਨ ਤੋਂ ਚੀਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਅਮਲੇ ਵੱਲੋਂ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਮੰਗੀ ਗਈ ਸੀ ਪਰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਭਾਰਤੀ ਹਵਾਈ ਸੈਨਾ ਨੇ ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਉਡਾਣ ਦੇ ਪਿੱਛੇ ਦੋ ਲੜਾਕੂ ਜਹਾਜ਼ ਲਗਾਏ। ਬਾਅਦ ਵਿੱਚ ਜਹਾਜ਼ ਵਿੱਚ ਕੋਈ ਬੰਬ ਨਾ ਮਿਲਣ ’ਤੇ ਇਸ ਨੂੰ ਚੀਨ ਵੱਲ ਜਾਣ ਦੀ ਇਜਾਜ਼ਤ ਦਿੱਤੀ ਗਈ। ਏਐਨਆਈ ਦੇ ਇੱਕ ਟਵੀਟ ਮੁਤਾਬਕ, ‘‘ਜਹਾਜ਼ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਿਹਾ ਸੀ। ਬੰਬ ਹੋਣ ਦੀ ਸੂਚਨਾ ਮਗਰੋਂ ਮਹਾਨ ਏਅਰ ਨੇ ਦਿੱਲੀ ਵਿੱਚ ਲੈਂਡਿੰਗ ਲਈ ਦਿੱਲੀ ਏਅਰਪੋਰਟ ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਕੀਤਾ।