ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਣਨ ਮਗਰੋਂ ਬੋਲੇ ਕੇਵਲ ਢਿੱਲੋਂ, ਕਿਹਾ- ਪੰਜਾਬ ਦਾ ਵਿਕਾਸ ਮੇਰਾ ਇੱਕੋ-ਇਕ ਟੀਚਾ

in #delhi2 years ago

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਬੀਤੇ ਦਿਨ ਜਾਰੀ ਕੀਤੀ ਸੂਬਾਈ ਅਹੁਦੇਦਾਰਾਂ ਦੀ ਸੂਚੀ ’ਚ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਕੇਵਲ ਢਿੱਲੋਂ ਨੇ ਸਾਲ 2005 ਤੋਂ ਸਰਗਰਮ ਸਿਆਸਤ ’ਚ ਪ੍ਰਵੇਸ਼ ਕੀਤਾ ਸੀ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸਾਲ 2006 ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਨਿੱਜੀ ਸਬੰਧਾਂ ਦਾ ਲਾਹਾ ਲੈਂਦਿਆਂ ਉਨ੍ਹਾਂ ਬਰਨਾਲਾ ਨੂੰ ਮੁੜ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਵਾਇਆ ਅਤੇ 2007 ’ਚ ਉਹ ਕਾਂਗਰਸ ਪਾਰਟੀ ਦੀ ਟਿਕਟ ’ਤੇ ਬਰਨਾਲਾ ਤੋਂ ਵਿਧਾਇਕ ਚੁਣੇ ਗਏ। ਉਸ ਸਮੇਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਰਹੂਮ ਵਿਧਾਇਕ ਮਲਕੀਤ ਸਿੰਘ ਕੀਤੂ ਨੂੰ ਹਰਾਇਆ ਸੀ। ਉਸ ਤੋਂ ਬਾਅਦ 2012 ਵਿੱਚ ਕਾਂਗਰਸ ਪਾਰਟੀ ਦੀ ਚੋਣ ’ਤੇ ਕੇਵਲ ਸਿੰਘ ਢਿੱਲੋਂ ਵਿਧਾਇਕ ਚੁਣੇ ਗਏ। ਸਾਲ 2017 ’ਚ ਉਹ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਥੋੜੇ ਫਰਕ ਨਾਲ ਚੋਣ ਹਾਰ ਗਏ ਅਤੇ 2022 ’ਚ ਉਹ ਭਾਜਪਾ ’ਚ ਸ਼ਾਮਲ ਹੋ ਗਏ।

Sort:  

Please like my post all

👍👍

Please like