ਕਰਜ਼ੇ ਦੀ ਪੰਡ ਨੇ ਕੱਖੋਂ ਹੌਲਾ ਕੀਤਾ ਕਿਸਾਨ, ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

in #delhi2 years ago

2022_10image_12_24_147363429deadbody.jpgਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਕਿਸਾਨ ਲਖਵੀਰ ਸਿੰਘ (40) ਪੁੱਤਰ ਜੋਗਿੰਦਰ ਸਿੰਘ ਨੇ ਕਿਸਾਨੀ ਕਰਜ਼ੇ ਤੋਂ ਤੰਗ ਆ ਕੇ ਬੀਤੀ ਸ਼ਾਮ 4 ਵਜੇ ਦੇ ਕਰੀਬ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਛੋਟੇ ਬੱਚੇ, ਪਤਨੀ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਲਖਵੀਰ ਸਿੰਘ ਕੋਲ ਜ਼ਮੀਨ ਘੱਟ ਸੀ ਅਤੇ ਆਰਥਿਕ ਪੱਖੋਂ ਕਮਜ਼ੋਰ ਹੋਣ ਕਰਕੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚੱਲਦਾ ਸੀ। ਮ੍ਰਿਤਕ ਦੇ ਸਿਰ 4-5 ਲੱਖ ਰੁਪਏ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਹੈ। ਕਰਜ਼ਾ ਨਾ ਉਤਰਨ ਦੀ ਵਜ੍ਹਾ ਕਰਕੇ ਹਰ ਸਮੇਂ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦੇ ਉਸਨੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

Sort:  

Please help me mam 🙏 🙏🙏🙏