ਟਰਾਂਸਪੋਰਟ ਮੰਤਰੀ ਦੀ ਅਧਿਕਾਰੀਆਂ ਨੂੰ ਦੋ ਟੁੱਕ, ਬੱਸਾਂ ਦੇ ਟਾਈਮ ਟੇਬਲ 'ਚ ਪੱਖਪਾਤ ਬਰਦਾਸ਼ਤ ਨਹੀਂ

in #delhi2 years ago

laljit-bhullar-16689311133x2.jpgਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਟਾਈਮ ਟੇਬਲ ਜਾਰੀ ਕਰਨ ਸਮੇਂ ਵੱਡੇ ਬੱਸ ਆਪ੍ਰੇਟਰਾਂ ਜਾਂ ਵੱਡੇ ਸਿਆਸੀ ਘਰਾਣਿਆਂ ਲਈ ਕੋਈ ਤਰਫ਼ਦਾਰੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।