ਉਮੀਦਵਾਰਾਂ ਨੂੰ ਤਰਸ ਦੇ ਅਧਾਰ 'ਤੇ ਮਿਲੀਆਂ ਨੌਕਰੀਆਂ, ਮੰਤਰੀ ਬੈਂਸ ਨੇ ਸੌਂਪੇ ਪੱਤਰ

in #delhi2 years ago

naurki-16637586363x2.jpegਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ 'ਤੇ 27 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਸਕੂਲ ਸਿੱਖਿਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦਾ ਅਹਿਮ ਭਾਗ ਹੈ ਜਿਸ ਰਾਹੀਂ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਸ ਪਰਿਵਾਰਕ ਮੈਂਬਰ ਦੀ ਥਾਂ ਨੌਕਰੀ ਹਾਸਲ ਕਰ ਰਹੇ ਹਨ ਉਸ ਵਲੋਂ ਘਰ ਵਿੱਚ ਨਿਭਾਈ ਜਾਂਦੀ ਜ਼ਿੰਮੇਵਾਰੀ ਵੀ ਉਸੇ ਸਮਰਪਣ ਭਾਵਨਾ ਨਾਲ ਨਿਭਾਉਣ।