ਪਰਾਲੀ ਸਾੜਨ ਤੋਂ ਰੋਕਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਕੇਂਦਰ ਦੀ ਝਾੜ, ਕਿਹਾ-ਹਰਿਆਣਾ ਦੀ ਸਥਿਤੀ ਬਿਹਤਰ

in #delhi2 years ago

ਕੇਂਦਰ ਸਰਕਾਰ ਨੇ ਬੁੱਧਵਾਰ ਕਿਹਾ ਕਿ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਦਿੱਲੀ-ਕੌਮੀ ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਪਰਾਲੀ ਸਾੜਨ ਦੇ ਮੁੱਦੇ ’ਤੇ ਇਕ ਅੰਤਰ-ਮੰਤਰਾਲਾ ਮੀਟਿੰਗ ਦੌਰਾਨ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਲਮੇਲ ਭਰੀ ਕਾਰਵਾਈ ਕਰਨ ਲਈ ਕੋਈ ਕਦਮ ਨਹੀਂ ਚੁੱਕ ਰਹੀ। ਵਾਤਾਵਰਣ ਮੰਤਰਾਲਾ ਦੇ ਇਕ ਬਿਆਨ ਅਨੁਸਾਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਮੌਕੇ ’ਤੇ ਕਿਹਾ ਕਿ ਹਰਿਆਣਾ 'ਚ ਪਰਾਲੀ ਪ੍ਰਬੰਧਨ ਦੀ ਸਥਿਤੀ ਪੰਜਾਬ ਨਾਲੋਂ ਬਹੁਤ ਵਧੀਆ ਹੈ। 15 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਘੱਟ ਸਨ ਪਰ ਹੁਣ ਇਹ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ, ਖ਼ਾਸ ਕਰ ਕੇ ਪੰਜਾਬ 'ਚ।