ਸ੍ਰੀ ਦਰਬਾਰ ਸਾਹਿਬ ਪਹੁੰਚੇ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ, ਦੇਖੋ ਸਾਦਗੀ ਭਰਿਆ ਅੰਦਾਜ਼

in #delhi2 years ago

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਾਵਨ ਸਥਾਨ 'ਤੇ ਕਈ ਫ਼ਿਲਮੀ ਅਦਾਕਾਰ ਅਤੇ ਰਾਜਨੀਤਕ ਚਹਿਰੇ ਵੀ ਨਤਮਸਤਕ ਹੋਣ ਪਹੁੰਚਦੇ ਹਨ।ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜੈਸਮੀਨ ਭਸੀਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ ਅਤੇ ਆਪਣੀ ਨਵੀਂ ਫ਼ਿਲਮ ਦੇ ਸੰਬੰਧੀ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।