ਕਿਸਾਨਾਂਂ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਤੇ ਦਫ਼ਤਰਾਂ ਨੇੜੇ ਧਰਨੇ

in #delhi2 years ago

2022_9$largeimg_1858462211.jpgਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਲੰਪੀ ਸਕਿਨ ਬਿਮਾਰੀ ਕਾਰਨ ਗਊਆਂ ਦੀਆਂ ਹੋਈਆਂ ਵੱਡੇ ਪੱਧਰ ’ਤੇ ਮੌਤਾਂ ਅਤੇ ਬਿਮਾਰ ਪਸ਼ੂਆਂ ਦੀ ਤਰਸਯੋਗ ਹਾਲਤ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਪਸ਼ੂ ਪਾਲਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ, ਦੁੱਧ ਦਾ ਰੇਟ 10 ਰੁਪਏ ਪ੍ਰਤੀ ਫੈਟ ਯੂਨਿਟ ਦੇਣ, ਗੰਨੇ ਦਾ ਬਕਾਇਆ ਜਾਰੀ ਕਰਨ ਤੇ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦਿਵਾਉਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰ ਦੇ ਨੇੜੇ ਸੈਂਕੜੇ ਕਿਸਾਨਾਂ ਨੇ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।