ਬਟਾਲਾ ’ਚ ਵੱਡੀ ਵਾਰਦਾਤ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ’ਤੇ ਚੱਲੀਆਂ ਗੋਲ਼ੀਆਂ
ਮੰਗਲਵਾਰ ਸਵੇਰੇ ਘਰੇਲੂ ਵਰਤੋਂ ਲਈ ਮੁੱਖ ਸਬਜ਼ੀ ਮੰਡੀ ’ਚੋ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ ’ਤੇ ਇਕ ਸਾਬਕਾ ਫ਼ੌਜੀ ਵੱਲੋਂ ਗੋਲ਼ੀ ਚਲਾਉਣ ਦਾ ਮਾਮਲਾ ਸਾਮਣੇ ਆਇਆ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਵਾਸੀ ਹਸਨਪੁਰ ਕਲਾਂ ਨੇ ਦੱਸਿਆ ਕਿ ਮੇਰੇ ਘਰ ਮੇਰੇ ਪੁੱਤਰ ਦਾ ਧੀਮਾਨ ਸੀ ਜਿਸ ਨੂੰ ਲੈ ਕੇ ਮੈਂ ਬਟਾਲਾ ਸਬਜ਼ੀ ਮੰਡੀ ਤੋਂ ਸਬਜ਼ੀ ਲੈ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਸਬਜ਼ੀ ਮੰਡੀ ’ਚ ਪਾਰਕਿੰਗ ਦੇ ਠੇਕੇਦਾਰ ਮਨਜੀਤ ਸਿੰਘ ਸਾਬਕਾ ਫੌਜੀ ਨੇ ਮੈਨੂੰ ਪਰਚੀ ਕਟਾਉਣ ਲਈ ਕਿਹਾ ਅਤੇ ਮੈਂ ਉਸ ਨੂੰ ਕਿਹਾ ਕਿ ਇਹ ਮੈਂ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਿਹਾ ਹਾਂ, ਜਿਸ ’ਤੇ ਫੌਜੀ ਮੇਰੇ ਨਾਲ ਬਹਿਸ ਕਰਨ ਲੱਗ ਗਿਆ ਅਤੇ ਤੈਸ਼ ’ਚ ਆ ਕੇ ਉਸ ਨੇ ਮੇਰੇ ਪੈਰਾਂ ’ਤੇ ਗੋਲੀ ਚਲਾ ਦਿੱਤੀ, ਇਸ ਦੌਰਾਨ ਕਿਸੇ ਤਰ੍ਹਾਂ ਮੇਰਾ ਬਚਾਅ ਹੋ ਗਿਆ।