ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਖ਼ੁਦ ਟਵੀਟ ਕਰਕੇ ਦਿੱਤੀ ਇਹ ਖ਼ੁਸ਼ਖਬਰੀ
ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ।ਉਨ੍ਹਾਂ ਕਿਹਾ ਕਿ ਹੁਣ ਪੁਲਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ, ਜਿਸ ਦਾ ਵੇਰਵਾ ਲੋਕਾਂ ਨਾਲ ਸਾਂਝਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਕ ਗਾਰੰਟੀ ਹੈ ਕਿ ਇਹ ਸਾਰੀ ਭਰਤੀ ਮੈਰਿਟ ਆਧਾਰ 'ਤੇ ਅਤੇ ਬਿਨਾ ਰਿਸ਼ਵਤ ਜਾਂ ਕਿਸੇ ਦੀ ਸਿਫ਼ਾਰਿਸ਼ ਤੋਂ ਹੋਵੇਗੀ।