ਖੇਡ ਮੰਤਰੀ ਵੱਲੋਂ ਪਿੰਡ ਢੁੱਡੀਕੇ 'ਚ 5 ਕਰੋੜੀ ਹਾਕੀ ਐਸਟਰੋਟਰਫ ਦਾ ਉਦਘਾਟਨ

in #delhi2 years ago

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਜਿੱਥੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ, ਉਥੇ ਕੋਚਾਂ ਦੀਆਂ 220 ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿੱਚ ਸਰਕਾਰੀ ਕਾਲਜ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 220 ਖਾਲੀ ਅਸਾਮੀਆਂ ਨੂੰ ਭਰਨ ਤੋਂ ਇਲਾਵਾ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।