ਸਸਤਾ ਹੋਇਆ ਕੱਚਾ ਤੇਲ, ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

in #delhi2 years ago

1649210317_Petrol-Rate-in-UP-16700355144x3.jpgਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬ੍ਰੈਂਟ ਕਰੂਡ 1.3 ਡਾਲਰ (1.51 ਫੀਸਦੀ) ਸਸਤਾ ਹੋ ਕੇ 85.57 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ।

ਇਸ ਦੇ ਨਾਲ ਹੀ WTI ਦੀ ਕੀਮਤ 'ਚ 1.24 ਡਾਲਰ (1.53 ਫੀਸਦੀ) ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 85.05 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇੱਥੇ ਦੱਸ ਦਈਏ ਕਿ ਦੇਸ਼ 'ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਇੱਥੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੈ।