ਪੂਨਮਦੀਪ ਕੌਰ ਬਰਨਾਲਾ ਦੇ ਡਿਪਟੀ ਕਮਿਸ਼ਨਰ ਨਿਯੁਕਤ

in #delhi2 years ago

ਪੰਜਾਬ ਸਰਕਾਰ ਵੱਲੋਂ ਐਤਵਾਰ ਜਾਰੀ ਕੀਤੀ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦਾ ਤਬਾਦਲਾ ਕਰ ਕੇ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ, ਜਦਕਿ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵਿਸ਼ੇਸ਼ ਸਕੱਤਰ ਵਜੋਂ ਪਬਲਿਕ ਕਾਰਜ਼ ਵਿਭਾਗ ਬਿਲਡਿੰਗ ਤੇ ਸੜਕਾਂ ’ਚ ਆਪਣੀਆਂ ਸੇਵਾਵਾਂ ਦੇਣਗੇ।27_11_2022-3172854f-9999-4722-b1e9-48dae18975e2_9164264_m.jpg2013 ਬੈਚ ਦੇ ਆਈਏਐਸ ਅਧਿਕਾਰੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਪੀਆਰਟੀਸੀ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਬਰਨਾਲਾ ’ਚ ਬਤੌਰ ਡਿਪਟੀ ਕਮਿਸ਼ਨਰ ਮਹਿਲਾ ਅਫ਼ਸਰ ਦੀ ਨਿਯੁਕਤੀ ਤੋਂ ਬਾਅਦ ਹੁਣ ਜਿਲ੍ਹੇ ’ਚ 5 ਚੋਟੀ ਦੇ ਅਹੁਦਿਆਂ ’ਤੇ ਔਰਤਾਂ ਦੀ ਸਰਦਾਰੀ ਹੈ। ਡੀਸੀ ਤੋਂ ਬਾਅਦ ਦੂਜੇ ਵੱਡੇ ਅਹੁਦੇ ’ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਲਵਜੀਤ ਕਲਸੀ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ ਆਪਣੀ ਨਿਯੁਕਤੀ ਤੋਂ ਕੁਝ ਦਿਨਾਂ ’ਚ ਹੀ ਆਪਣੀਆਂ ਸਰਗਰਮੀਆਂ ਨਾਲ ਜ਼ਿਲ੍ਹੇ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ।