ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਦਮਾ, ਨਾਨੀ ਦਾ ਹੋਇਆ ਦਿਹਾਂਤ

in #delhi2 years ago

ਪੰਜਾਬ ਦੇ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਮੰਤਰੀ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ (AAP) ਦੇ ਵਿਧਾਇਕ ਹਰਜੋਤ ਸਿੰਘ ਬੈਂਸ (Harjot Singh Bains) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਨਾਨੀ ਮਾਤਾ ਚੰਨਣ ਕੌਰ (95) ਪਤਨੀ ਸਵ.ਕਾਬਲ ਸਿੰਘ ਢਿੱਲੋਂ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।ਇਸ ਦੌਰਾਨ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੇ ਮਾਤਾ ਚੰਨਣ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਦੇ ਪਰਿਵਾਰ ਨਾਲ ਜਿੱਥੇ ਦੁੱਖ ਸਾਝਾਂ ਕੀਤਾ ਉੱਥੇ ਹੀ ਵਿਛੜੀ ਆਤਮਾ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ।

Sort:  

Please follow me

All news like done please like my news