ਸਕੂਲੋਂ ਘਰ ਪਰਤਦਿਆਂ ਛੱਪੜ ’ਚ ਡਿੱਗਾ ਬੱਚਾ, ਹੋਈ ਮੌਤ

in #delhi2 years ago

ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮੋਹਣ ਭੰਡਾਰੀਆਂ ਵਿਖੇ ਇਕ ਬੱਚੇ ਦੀ ਛੱਪੜ ’ਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਰਾਜਪਾਲ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਰਘੁਬੀਰ ਸਿੰਘ ਜਿਸ ਦੀ ਕਿ ਉਮਰ ਮਹਿਜ਼ 9 ਸਾਲ ਹੈ ਅਤੇ ਉਹ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਪੜ੍ਹ ਕੇ ਵਾਪਸ ਘਰ ਨੂੰ ਆ ਰਿਹਾ ਸੀ ਕਿ ਪਿੰਡ ਦੇ ਨਜ਼ਦੀਕ ਹੀ ਸਰਕਾਰ ਵੱਲੋਂ ਥਾਪਰ ਮਾਡਲ ਤਹਿਤ ਬਣਾਏ ਜਾ ਰਹੇ ਛੱਪੜ ਵਿਚ ਡੁੱਬ ਗਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਬੱਚੇ ਨੂੰ ਡੁੱਬਦਿਆਂ ਨੂੰ ਉਥੇ ਹੋਰ ਖੇਡਦੇ ਬੱਚਿਆਂ ਵੱਲੋਂ ਵੇਖਿਆ ਗਿਆ ਅਤੇ ਉਨ੍ਹਾਂ ਵੱਲੋਂ ਰੌਲਾ ਪਾਉਣ ਉਪਰੰਤ ਲੋਕਾਂ ਵੱਲੋਂ ਬੱਚੇ ਨੂੰ ਪਾਣੀ ’ਚੋਂ ਬਾਹਰ ਕੱਢਿਆ ਗਿਆ ਪਰ ਉਸ ਵਕਤ ਤਕ ਬੱਚੇ ਦੀ ਮੌਤ ਹੋ ਚੁੱਕੀ ਸੀ।