ਜ਼ਿਲ੍ਹਾ ਰੂਪਨਗਰ 'ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਹੋਵੇਗਾ 22 ਸਤੰਬਰ ਤੱਕ, ਇਨ੍ਹਾਂ ਖੇਡਾਂ ਦੇ ਹੋਣਗੇ ਮੁਕਾਬਲੇ

in #delhi2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖ਼ਤੀ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ।