ਚੰਡੀਗੜ੍ਹ ਤੇ ਦਰਿਆਈ ਪਾਣੀਆਂ ’ਤੇ ਹੱਕ ਛੱਡਣ ਲਈ ਪੰਜਾਬੀ ਕਦੇ ਨਹੀਂ ਕਰਨਗੇ ਕੋਈ ਸਮਝੌਤਾ: ਬਿਕਰਮ ਮਜੀਠੀਆ

in #delhi2 years ago

ਪਿੰਡ ਬੱਬੇਹਾਲੀ ਵਿਚ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਕਰਵਾਏ ਸੱਭਿਆਚਾਰਕ ਮੇਲੇ ’ਚ ਪਹੁੰਚੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ ਖ਼ਿਲਾਫ਼ ਤਿੱਖੇ ਵਿਅੰਗ ਕੱਸੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ’ਤੇ ਅਧਿਕਾਰ ਸਬੰਧੀ ਦਿੱਤੇ ਗਏ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ।