ਸਿੱਪੀ ਸਿੱਧੂ ਕਤਲ ਕੇਸ : ਜੱਜ ਦੀ ਧੀ ਕਲਿਆਣੀ ਸਿੰਘ 90 ਦਿਨਾਂ ਬਾਅਦ ਜੇਲ੍ਹ ਤੋਂ ਅੱਜ ਬਾਹਰ ਆਵੇਗੀ

in #delhi2 years ago

ਐਡਵੋਕੇਟ ਅਤੇ ਨੈਸ਼ਨਲ ਸ਼ੂਟਰ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਕਾਂਡ ਦੀ ਮੁਲਜ਼ਮ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਅੱਜ 90 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਜਾਵੇਗੀ। ਕਲਿਆਣੀ ਸਿੰਘ ਨੂੰ ਸੀਬੀਆਈ ਨੇ 15 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਬੁੜੈਲ ਜੇਲ੍ਹ 'ਚ ਬੰਦ ਹੈ ਤੇ ਅੱਜ ਦੁਪਹਿਰ ਤਕ ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਤੋਂ ਬਾਹਰ ਭੇਜ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕਲਿਆਣੀ ਸਿੰਘ ਨੂੰ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਜਸਟਿਸ ਸਰਵੇਸ਼ਵਰ ਠਾਕੁਰ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਮੁਲਜ਼ਮ ਕਲਿਆਣੀ ਸਿੰਘ ਨੂੰ 90 ਦਿਨਾਂ ਬਾਅਦ ਜ਼ਮਾਨਤ ਮਿਲ ਗਈ।