ਪੰਜਾਬ ਦੇ ਸਾਰੇ ਸਕੂਲਾਂ 'ਚ 3 ਸਤੰਬਰ ਨੂੰ ਹੋਵੇਗੀ 'ਇੰਸਪਾਇਰ ਮੀਟ'- ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

in #delhi2 years ago

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 3 ਸਤੰਬਰ ਨੂੰ 'ਇੰਸਪਾਇਰ ਮੀਟ' (Inspire Meet) ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜ ਗੁਜ਼ਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ 'ਇੰਸਪਾਇਰ ਮੀਟ' ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ।