ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ ਪ੍ਰਧਾਨ ਮੰਤਰੀ ਪਾਸੋਂ ਸਮਾਂ ਮੰਗਿਆ

in #delhi2 years ago

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ। ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿੱਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।

Sort:  

Please like my post follow me sir