ਸਤੰਬਰ ਦੇ ਪਹਿਲੇ ਦਿਨ LPG ਖਪਤਕਾਰਾਂ ਲਈ ਵੱਡੀ ਖੁਸ਼ਖਬਰੀ, ਇੰਨੇ ਰੁਪਏ ਸਸਤਾ ਹੋਇਆ ਗੈਸ ਸਿਲੰਡਰ

in #delhi2 years ago

ਸਰਕਾਰ ਨੇ ਐਲਪੀਜੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਅੱਜ ਤੋਂ LPG ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ। ਇੰਡੀਅਨ ਆਇਲ ਦੁਆਰਾ ਵੀਰਵਾਰ, 1 ਸਤੰਬਰ 2022 ਨੂੰ ਐਲਪੀਜੀ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ।ਇਸ ਦੇ ਮੁਤਾਬਕ ਇੰਡੇਨ ਦਾ ਸਿਲੰਡਰ ਦਿੱਲੀ 'ਚ 91.50 ਰੁਪਏ, ਕੋਲਕਾਤਾ 'ਚ 100 ਰੁਪਏ, ਮੁੰਬਈ 'ਚ 92.50 ਰੁਪਏ ਅਤੇ ਚੇਨਈ 'ਚ 96 ਰੁਪਏ ਸਸਤਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੀਮਤ ਵਿੱਚ ਇਹ ਕਟੌਤੀ ਪੂਰੇ ਦੇਸ਼ ਵਿੱਚ ਲਾਗੂ ਹੋਵੇਗੀ।ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਪੰਜਵੇਂ ਮਹੀਨੇ ਗਿਰਾਵਟ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਕਟੌਤੀ ਨਾਲ ਇਹ ਸਿਲੰਡਰ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਘੱਟ ਕੀਮਤ 'ਤੇ ਉਪਲਬਧ ਹੋਵੇਗਾ।