ਅਨੁਸੂਚਿਤ ਜਾਤੀ 'ਚ ਸ਼ਾਮਲ ਨਹੀਂ ਹੋ ਸਕਣਗੀਆਂ OBC ਦੀਆਂ ਇਹ 18 ਜਾਤੀਆਂ, ਹਾਈ ਕੋਰਟ ਨੇ ਰੱਦ ਕੀਤੇ ਸਾਰੇ ਨੋਟੀਫਿਕੇਸ਼ਨ

in #delhi2 years ago

ਇਲਾਹਾਬਾਦ ਹਾਈ ਕੋਰਟ ਨੇ ਸੂਬੇ ਵਿੱਚ 18 ਓਬੀਸੀ ਜਾਤੀਆਂ ਨੂੰ ਅਨੁਸੂਚਿਤ ਸ਼੍ਰੇਣੀ ਵਿੱਚ ਸ਼ਾਮਲ ਕਰਨ ਸਬੰਧੀ ਜਾਰੀ ਸਾਰੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤੇ ਹਨ। ਅਦਾਲਤ ਨੇ ਆਪਣੇ ਹੁਕਮਾਂ 'ਚ ਸਰਕਾਰਾਂ ਦੇ ਕੰਮਕਾਜ 'ਤੇ ਵੀ ਸਖ਼ਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਸੰਵਿਧਾਨਕ ਅਧਿਕਾਰ ਨਾ ਹੋਣ ਦੇ ਬਾਵਜੂਦ ਯੂਪੀ ਵਿੱਚ ਸਿਆਸੀ ਲਾਹਾ ਲੈਣ ਲਈ ਅਨੁਸੂਚਿਤ ਜਾਤੀਆਂ ਦੀ ਸੂਚੀ ਵਿੱਚ ਵਾਰ-ਵਾਰ ਫੇਰਬਦਲ ਕੀਤਾ ਜਾ ਰਿਹਾ ਹੈ।