ਲਵਪ੍ਰੀਤ ਖੁਦਕੁਸ਼ੀ ਮਾਮਲਾ: SIT ਨੇ ਬੇਅੰਤ ਕੌਰ ਦੀ ਮਾਂ ਨੂੰ ਕੀਤਾ ਗ੍ਰਿਫ਼ਤਾਰ

in #delhi2 years ago

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਐਸਆਈਟੀ ਨੇ ਆਪਣੀ ਜਾਂਚ ਵਿੱਚ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਧਨੌਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆਂ ਕੀਤੀ ਹੈ। ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਪੰਜਾਬ ਪੁਲਿਸ ਨੇ SIT ਦਾ ਗਠਨ ਕੀਤਾ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਾਂਚ ਪੁਲਿਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਮੌਤ 24 ਜੂਨ 2021 ਨੂੰ ਹੋ ਗਈ ਸੀ। ਜਿਸ ਉਪਰੰਤ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 97 ਥਾਣਾ ਧਨੌਲਾ ਵਿਖੇ 27 ਜੁਲਾਈ-2021 ਨੂੰ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੀ ਐੱਸ.ਆਈ.ਟੀ. ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਸੱਸ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ‌ ਅਤੇ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।