ਆਮ ਆਦਮੀ ਕਲੀਨਿਕ ਖੋਲ੍ਹਣ ਵਾਲੀ ਸਰਕਾਰ ਨੇ ਨਜ਼ਰ-ਅੰਦਾਜ਼ ਕੀਤੇ 560 ਸਬਸਿਡਰੀ ਸਿਹਤ ਕੇਂਦਰ : ਪ੍ਰਤਾਪ ਬਾਜਵਾ

in #delhi2 years ago

2022_6image_20_27_549577154partapbajwa.jpgਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਪੰਜਾਬ 'ਚ ਸਿੱਖਿਆ ਤੇ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜਿਹੜੇ ਵਾਅਦੇ ਕਰਕੇ 'ਆਪ' ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ 'ਚ ਇਹ ਸਰਕਾਰ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਪੇਂਡੂ ਖੇਤਰਾਂ 'ਚ ਰਹਿੰਦੀ 63 ਫ਼ੀਸਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਣ ਵਾਲੇ 560 ਪੇਂਡੂ ਸਹਾਇਕ ਸਿਹਤ ਕੇਂਦਰਾਂ (ਐੱਸ.ਐੱਚ.ਸੀ.) ਦੀ ਹਾਲਤ ਬੇਹੱਦ ਤਰਸਯੋਗ ਬਣ ਚੁੱਕੀ ਹੈ।