ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ

in #delhi2 years ago

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਉਪ ਮੰਡਲ ਪੱਧਰ 'ਤੇ ਹੋਣ ਵਾਲੀਆ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਹ ਜਾਣਕਾਰੀ ਐਸ.ਡੀ.ਐਮ ਮਨੀਸ਼ਾ ਰਾਣਾ ਨੇ ਅਧਿਕਾਰੀਆਂ ਨਾਲ ਖੇਡਾਂ ਵਤਨ ਪੰਜਾਬ ਦੀਆਂ ਬਾਰੇ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਐਸ.ਡੀ.ਐਮ ਨੇ ਬਲਾਕ ਪੱਧਰ ’ਤੇ 01 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ।