ਪੰਜਾਬ ਨੂੰ ਮਿਲਣ ਜਾ ਰਹੇ ਹਨ IIM ਅੰਮ੍ਰਿਤਸਰ ਸਮੇਤ ਇਹ 3 ਵੱਡੇ ਉੱਚ ਵਿੱਦਿਅਕ ਅਦਾਰੇ

in #delhi2 years ago

ਪੰਜਾਬ ਦੇ ਵਿੱਤ ਵਿਭਾਗ ਨੇ ਸੂਬੇ ਦੀਆਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਹਨ। ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ ਲਾਅ, ਕੈਰੋਂ, ਤਰਨਤਾਰਨ ਦੇ ਨਿਰਮਾਣ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈਆਈਐਮ ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ।