3 ਬਾਈਕ ਚੋਰ ਗ੍ਰਿਫ਼ਤਾਰ, 5 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ

in #delhi2 years ago

ਰੂਪਨਗਰ ਪੁਲਸ ਦੀ ਟੀਮ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੇ 5 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ ਚੋਰੀ ਕੀਤੇ 3 ਸਪਲੈਂਡਰ, ਇਕ ਬੁਲੇਟ, ਇਕ ਸੀ ਟੀ 100 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਮੁਕੱਦਮਾ ਨੰਬਰ 157 ਆਰਮਜ਼ ਐਕਟ ਥਾਣਾ ਸਿਟੀ ਰੂਪਨਗਰ ’ਚ ਦਰਜ ਪਰਚੇ ਅਧੀਨ ਥਾਣਾ ਸਿਟੀ ਰੂਪਨਗਰ ਦੀ ਤਫਤੀਸ਼ ਦੌਰਾਨ ਮੁਕੱਦਮੇ ’ਚ ਚੋਰੀ ਹੋਏ ਮੋਟਰਸਾਈਕਲ ਸਮੇਤ ਦੋਸ਼ੀ ਰਮਨਪ੍ਰੀਤ ਸਿੰਘ ਉਰਫ ਰਮਨ ਪੁੱਤਰ ਜਸਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਰਾਜ ਸਿੰਘ ਵਾਸੀ ਪਿੰਡ ਬੜੀ ਝੱਲੀਆਂ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।