ਪੰਜਾਬ ਸਰਕਾਰ ਨੂੰ ਲੱਗਾ 10 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

in #delhi2 years ago

ਚੰਡੀਗੜ੍ਹ ਖ਼ਪਤਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ਼ ਸ਼ਿਕਾਇਤ ’ਤੇ ਸੁਣਵਾਈ ਕਰਦੇ ਹੋਏ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸੈਕਟਰ-46 ਨਿਵਾਸੀ ਅੰਸ਼ੁਲ ਮੋਂਗਾ ਨੇ ਪੰਜਾਬ ਸਰਕਾਰ ਖ਼ਿਲਾਫ਼ ਖ਼ਪਤਕਾਰ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਅਦਾਲਤ ਨੇ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਇੰਪਰੂਵਮੈਂਟ ਟਰੱਸਟ ਨੂੰ 9,21,476 ਰੁਪਏ 9 ਫ਼ੀਸਦੀ ਵਿਆਜ ਸਮੇਤ 29 ਨਵੰਬਰ 2019 ਨੂੰ ਸ਼ਿਕਾਇਤ ਦਰਜ ਹੋਣ ਤੱਕ ਅਦਾ ਕਰਨ ਦੇ ਹੁਕਮ ਦਿੱਤੇ ਹਨ।