ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ: ਚੀਮਾ

in #delhi2 years ago

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।

ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।