ਪੰਜਾਬ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਕੀਮਤ ਨਹੀਂ ਬਖਸ਼ੇਗੀ :ਚੇਤਨ ਸਿੰਘ ਜੌੜਾਮਾਜਰਾ

in #delhi2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।

ਮੀਟਿੰਗ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਬਰਦਾਸ਼ਤ ਕੀਤਾ ਨਹੀਂ ਜਾਏਗਾ ਅਤੇ ਅਜਿਹਾ ਕਰਨ ਵਾਲੇ ਦੋਸ਼ੀ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੱਚੇ ਅਤੇ ਪੱਕ ਚੁੱਕੇ ਖਾਣੇ ਦੇ ਸੈਂਪਲ ਲੈਣ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਦੁੱਧ ਵਿੱਚ ਹੋ ਰਹੀ ਮਿਲਾਵਟ ਤੇ ਵਿਸ਼ੇਸ਼ ਧਿਆਨ ਦੇਣ ਤੇ ਵੀ ਜੋਰ ਦਿੱਤਾ।