ਹਰਜੋਤ ਸਿੰਘ ਬੈਂਸ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਾਏ ਪੈਟਰੋਲ ਪੰਪ, ਉਜਾਲਾ ਫਿਊਲਜ਼ ਦਾ ਉਦਘਾਟਨ

in #delhi2 years ago

ਅੱਜ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਦੇ ਜੇਲ੍ਹ ਪ੍ਰਬੰਧ 'ਚ ਬਹੁਤ ਵੱਡਾ ਬਦਲਾਅ ਆਇਆ ਹੈ ਤੇ ਜੇਲ੍ਹਾਂ ਨੂੰ ਅਸਲ ਵਿਚ ਸੁਧਾਰ ਘਰ ਬਣਾਉਣ ਦੇ ਰਾਹ 'ਤੇ ਇਕ ਕਦਮ ਹੋਰ ਪੁੱਟਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਪੰਜਾਬ ਪ੍ਰਿਜ਼ਨਜ਼ ਡਿਵੈਲਪਮੈਂਟ ਬੋਰਡ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਾਏ ਪੈਟਰੋਲ ਪੰਪ, ਉਜਾਲਾ ਫਿਊਲਜ਼ ਦਾ ਉਦਘਾਟਨ ਕਰਨ ਮੌਕੇ ਕੀਤਾ।