ਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ ਸ਼ੁਰੂ

in #delhi2 years ago

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਸ਼ੁਰੂ ਹੋ ਚੁੱਕੀ ਹੈ। ਰੈਲੀ ’ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਪਹੁੰਚੇ ਹਨ। ਨੇਤਾਵਾਂ ਨੇ ਕਿਹਾ ਕਿ ਦੂਜੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲਬਾਤ ਨਹੀਂ ਸੁਣ ਰਹੀ। ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਸਗੋਂ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਫ਼ੈਸਲੇ ਕਰ ਰਹੀ ਹੈ। ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਮਾਣ ਭੱਤਾ ਅਤੇ ਹੋਰ ਕਈ ਭੱਤਿਆਂ ਸਮੇਤ ਪੂਰੀਆਂ ਤਨਖ਼ਾਹਾਂ ਦਿੱਤੀ ਜਾਵੇ।