ਹਸਪਤਾਲਾਂ ਵਿੱਚ ਡਾਕਟਰੀ ਅਮਲੇ ਦੀ ਘਾਟ ਦੂਰ ਕੀਤੀ ਜਾਵੇਗੀ: ਜੌੜਾਮਾਜਰਾ

in #delhi2 years ago

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਇੱਥੋਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਹਸਪਾਤਲਾਂ ਵਿੱਚ ਆਪਣੀ ਡਿਊਟੀ ਦੌਰਾਨ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸ਼ਲਾਘਾ ਪੱਤਰ ਦੇ ਕੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸ੍ਰੀ ਜੌੜਾਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਵਚਨਵੱਧ ਤੇ ਯਤਨਸ਼ੀਲ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ, ਲੋੜੀਂਦੀ ਮਸ਼ਨੀਰੀ ਤੋਂ ਇਲਾਵਾ ਡਾਕਟਰੀ ਅਮਲੇ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।