45 ਘੰਟੇ ਮਗਰੋਂ ਵੀ ਨਹੀਂ ਬੁੱਝੀ ਕੋਲਡ ਸਟੋਰ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦੇ ਡਰਾਈ ਫਰੂਟ ਹੋਏ ਸੁਆਹ

in #delhi2 years ago

bribe-21111.jpgਬੀਤੇ ਦਿਨੀ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਰਾਮਪੁਰਾ ਵਿਚ ਕੋਲਡ ਸਟੋਰ ਨੂੰ ਲੱਗੀ ਅੱਗ ਨੂੰ 45 ਘੰਟਿਆਂ ਦੀ ਲਗਾਤਾਰ ਜੱਦੋ-ਜਹਿਦ ਤੋਂ ਬਾਅਦ ਵੀ ਬੁਝਾਇਆ ਨਹੀਂ ਜਾ ਸਕਿਆ ਤੇ ਅਜੇ ਤੱਕ ਅੰਦਰ ਪਿਆ ਸਾਮਾਨ ਵਾਰ-ਵਾਰ ਪਾਣੀ ਪਾਉਣ 'ਤੇ ਵੀ ਅੱਗ ਫੜ ਰਿਹਾ ਹੈ। ਅਜੇ ਤੱਕ ਫਾਇਰ ਬ੍ਰਿਗੇਡ ਵੱਲੋਂ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਗਿਆ ਉਥੇ ਹੀ ਫਾਇਰ ਬ੍ਰਿਗੇਡ ਨੂੰ ਭਾਰੀ ਮੁਸ਼ੱਕਤ ਕਰਨੀ ਪੈ ਰਹੀ ਹੈ। ਕਾਬਿਲੇਗੌਰ ਹੈ ਕਿ ਲਗਾਤਾਰ ਪਿਛਲੇ 2 ਦਿਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹੋਈਆਂ ਹਨ ਪਰ ਅਜੇ ਵੀ ਅੱਗ ਸੁਲਘ ਰਹੀ ਹੈ। ਕੋਲਡ ਸਟੋਰ ਦੇ ਮਾਲਕ ਨੇ ਦੱਸਿਆ ਕਿ ਇਸ ਕੋਲਡ ਸਟੋਰ ਵਿਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਉਸ ਨੂੰ ਕਾਰੋਬਾਰੀ ਧਮਕਾ ਰਹੇ ਹਨ ਕਿ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਵਿਜੇ ਦੀਪ ਸਿੰਘ ਨੇ ਦੱਸਿਆ ਕਿ ਇਕ ਪਾਸੇ ਜਿਥੇ ਕਾਰੋਬਾਰੀਆਂ ਦਾ ਨੁਕਸਾਨ ਹੋਇਆ ਹੈ ਉਥੇ ਉਸ ਦਾ ਵੀ ਭਾਰੀ ਨੁਕਸਾਨ ਹੋਇਆ ਹੈ।