ਸੰਗਰੂਰ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਅਕਾਲੀ ਆਗੂ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

in #delhi2 years ago

ਵਿਨਰਜੀਤ ਸਿੰਘ ਖਡਿਆਲ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਸੰਗਰੂਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਸ਼੍ਰੋਮਣੀ ਅਕਾਲੀ ਦਲ ਦੇ ਧਿਆਨ ਵਿੱਚ ਆ ਰਹੀਆਂ ਹਨ। ਸੰਗਰੂਰ ਵਾਸੀ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਕੋਲ ਮੰਗ ਕਰ ਰਹੇ ਹਨ। ਇਹ ਸਮੱਸਿਆਵਾਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਇਨ੍ਹਾਂ ਦਾ ਹੱਲ ਹੋ ਸਕੇ। ਜਿਸ ਤਹਿਤ ਅੱਜ ਅਕਾਲੀ ਦਲ ਵੱਲੋਂ ਇੱਕ ਲਿਖਤੀ ਮੰਗ ਪੱਤਰ ਸਹਾਇਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਅਤੇ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਂਵਾਂ ਦਾ ਹੱਲ ਕਰਨ ਲਈ ਗੱਲਬਾਤ ਕੀਤੀ ਗਈ।2022_11image_18_27_185550917sangrt45gcopy.jpg