ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰ ਦੇ 56 ਪਰਿਵਾਰਾਂ ਦੇ 500 ਲੋਕਾਂ ਨੂੰ ਕਰਵਾਈ ਸਿੱਖ ਧਰਮ 'ਚ ਵਾਪਸੀ

in #delhi2 years ago

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ ਤੇ ਝਬਾਲ ਆਦਿ ਪਿੰਡਾਂ ਨਾਲ ਸਬੰਧਤ ਹਨ। ਇਸ ਸਬੰਧ ਵਿਚ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਅੰਮ੍ਰਿਤਸਰ ਵਿਖੇਕੀ ਤੇ ਵਿਸ਼ੇਸ਼ ਸਮਾਗਮ ’ਚ ਸ਼ਾਮਲ ਹੋਏ ਘਰ ਵਾਪਸੀ ਕਰਨ ਵਾਲੇ ਕਰੀਬ 100 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇਕੇ ਸਨਮਾਨਿਤ ਕੀਤਾ।