ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਤਸਵੀਰਾਂ ਵਾਇਰਲ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

in #delhi2 years ago

DDCV.jpegਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਜਗਦੀਸ਼ ਟਾਇਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਦਾਖਲ ਹੋਏ ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖਾਸਤ ਸਥਾਨਕ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਣਯੋਗ ਜਪਇੰਦਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵਿਚ ਕਰਮਜੀਤ ਗਿੱਲ ਦੇ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ।