ਮਮਤਾ ਬੈਨਰਜੀ ਨੇ ਚੁੱਕੀ ਸਹੁੰ- 2024 'ਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਾਂਗੇ

in #delhi2 years ago

mamta-banerjee-16618293823x2.jpgਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ 2024 ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਕੇਂਦਰ ਦੀ ਸੱਤਾ ਤੋਂ ਬਾਹਰ ਕਰਨਾ ਉਨ੍ਹਾਂ ਦੀ "ਆਖਰੀ ਲੜਾਈ" ਹੋਵੇਗੀ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਮੁਖੀ ਬੈਨਰਜੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣਾ ਹੋਵੇਗਾ। ਕੇਂਦਰ ਵਿੱਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਦਿੱਲੀ ਦੀ ਲੜਾਈ ਮੇਰੀ ਆਖਰੀ ਲੜਾਈ ਹੋਵੇਗੀ। ਮੈਂ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਵਾਅਦਾ ਕਰਦੀ ਹਾਂ।