ਡਾ. ਰਾਜ ਬਹਾਦਰ ਖਿਲਾਫ ਗ਼ਲਤ ਪ੍ਰਚਾਰ ਕਰ ਰਹੇ ਹਨ ‘ਆਪ’ ਆਗੂ ਅਤੇ ਵਿਧਾਇਕ: ਵੜਿੰਗ

in #delhi2 years ago

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਇਕ ਬਿਆਨ ਵਿਚ ਆਖਿਆ ਕਿ ‘ਆਪ’ ਆਗੂਆਂ ਅਤੇ ਵਿਧਾਇਕਾਂ ਵੱਲੋਂ ਡਾ. ਰਾਜ ਬਹਾਦਰ ਖ਼ਿਲਾਫ਼ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਸੋਸ਼ਲ ਮੀਡੀਆ ’ਤੇ ਸਿਹਤ ਮੰਤਰੀ ਨੂੰ ਠੀਕ ਠਹਿਰਾ ਰਹੇ ਹਨ। ਵੜਿੰਗ ਨੇ ਕਿਹਾ ਕਿ ਡਾਕਟਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਜਿਸ ਨਾਲ ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵਿਚ ਭਰੋਸਾ ਬਹਾਲ ਕਰਨ ਵਾਸਤੇ ਕਦਮ ਚੁੱਕਣ।