ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ

in #delhi2 years ago

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਲਮਛੋੜ ਹੜਤਾਲ ਸ਼ੁਰੂ ਕੀਤੀ, ਜੋ 15 ਅਕਤੂਬਰ ਤੱਕ ਜਾਰੀ ਰਹੇਗੀ। ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਜਿੱਥੇ ਪੁਰਾਣੀ ਪੈਨਸ਼ਨ ਲਾਗੂ ਕਰਨ, ਡੀਏ ਦੀਆਂ ਰੋਕੀਆਂ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪਰਖ ਕਾਲ ਸਮਾਂ ਤਿੰਨ ਤੋਂ ਘਟਾ ਕੇ ਦੋ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖ਼ਾਹ ਦੇਣ ਸਣੇ ਕਈ ਹੋਰ ਅਹਿਮ ਮੰਗਾਂ ਬਾਰੇ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਕਾਰਨ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਕੰਮ ਕਾਜ ਬੰਦ ਰੱਖਿਆ ਗਿਆ। ਇਸ ਮੌਕੇ ਡੀਪੀਆਈ (ਸੈਕੰਡਰੀ), ਡੀਪੀਆਈ (ਐਲੀਮੈਂਟਰੀ), ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜ) ਅਤੇ ਐਸਸੀਈਆਰਟੀ ਦੇ ਮੁਲਾਜ਼ਮਾਂ ਨੇ ਮੁੱਖ ਗੇਟ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਰਣਧੀਰ ਸਿੰਘ ਕੈਲੋਂ, ਹਰਪਾਲ ਸਿੰਘ, ਸੁਖਪਾਲ ਸਿੰਘ ਸਿੱਧੂ, ਗੁਰਸੇਵਕ ਸਿੰਘ, ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਨਵਵਰਿੰਦਰ ਸਿੰਘ ਅਤੇ ਖ਼ਜ਼ਾਨਚੀ ਸਰਬਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਦਿੱਤਾ।