ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ

in #delhi2 years ago

ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸਭਰਾਵਾਂ ਵਿਖੇ ਕਰੀਬ 6 ਕਨਾਲ ਜ਼ਮੀਨ ਨੂੰ ਲੈ ਕੇ ਸ਼ਰੇਆਮ ਗੋਲੀਆਂ ਚੱਲੀਆਂ ਅਤੇ ਗੋਲੀਆਂ ਲੱਗਣ ਨਾਲ ਇੱਕੋ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਿਵਲ ਹਸਪਤਾਲ ਫਿਰੋਜ਼ਪੁਰ ਦੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਦੱਸਿਆ ਕਿ ਛਾਤੀ ’ਚ ਸਿੱਧੀਆਂ ਗੋਲੀਆਂ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਦੇ ਲੋਕਾਂ ਨੇ ਦੱਸਿਆ ਕਿ 15/20 ਹਥਿਆਰਬੰਦ ਵਿਅਕਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਸਨ, ਜਿਨ੍ਹਾਂ ’ਚੋਂ ਇਕ ਸੇਵਾਮੁਕਤ ਫੌਜੀ ਵੀ ਹੈ ਅਤੇ ਆਉਂਦੇ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ 2 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।