ਕਿਸਾਨ ਯੂਨੀਅਨ ਨੇ ਜ਼ਮੀਨ ਨਿਲਾਮ ਹੋਣ ਤੋਂ ਬਚਾਈ

in #delhi2 years ago

ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਵਿੱਚ ਕਿਸਾਨ ਜਗਦੀਸ਼ ਰਾਏ ਦੀ ਜ਼ਮੀਨ ਦੀ ਨਿਲਾਮੀ ਉਸ ਵੇਲੇ ਰੁਕ ਗਈ ਜਦੋਂ ਉਸ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਝੰਡੇ ਚੁੱਕ ਲਏ। ਜਥੇਬੰਦੀ ਦੇ ਵਿਰੋਧ ਕਾਰਨ ਅਧਿਕਾਰੀ ਬਿਨਾਂ ਕਾਰਵਾਈ ਕੀਤੇ ਵਾਪਸ ਚਲੇ ਗਏ। ਇਸ ਮਗਰੋਂ ਜਥੇਬੰਦੀ ਨੇ ਜੇਤੂ ਰੈਲੀ ਕਰਕੇ ਕਿਸੇ ਕਿਸਾਨ ਦੀ ਜ਼ਮੀਨ ਤੇ ਮਜ਼ਦੂਰ ਦਾ ਘਰ ਨਿਲਾਮ ਨਾ ਹੋਣ ਦਾ ਹੋਕਾ ਦਿੱਤਾ।

ਜਥੇਬੰਦੀ ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਇਹ ਨਿਲਾਮੀ ਜਗਦੀਸ਼ ਰਾਏ ਕੋਲੋਂ 7 ਲੱਖ 25 ਹਜ਼ਾਰ ਰੁਪਏ ਲੈਣ ਬਦਲੇ ਪੰਜਾਬ ਗ੍ਰਾਮੀਣ ਬੈਂਕ ਉੱਭਾ ਵੱਲੋਂ ਕਰਵਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਕਰੋਨਾ ਲਹਿਰ ਅਤੇ ਹੋਰ ਕੁਦਰਤੀ ਆਫਤਾਂ ਕਰਕੇ ਇਸ ਕਿਸਾਨ ਦੀ ਮਾਲੀ ਹਾਲਤ ਬਹੁਤ ਖ਼ਰਾਬ ਹੋ ਗਈ ਸੀ ਜਿਸ ਕਰਕੇ ਉਹ ਕਰਜ਼ਾ ਵਾਪਸ ਨਹੀਂ ਕਰ ਸਕਿਆ। ਪੀੜਤ ਕਿਸਾਨ ਨੇ ਜਦੋਂ ਇਸ ਮਾਮਲੇ ਨੂੰ ਜਥੇਬੰਦੀ ਦੇ ਧਿਆਨ ਵਿੱਚ ਲਿਆਂਦਾ ਤਾਂ ਜਥੇਬੰਦੀ ਨੇ ਨਿਲਾਮੀ ਵਾਲੀ ਥਾਂ ’ਤੇ ਜਾ ਕੇ ਇਸ ਵਿਰੋਧ ਕੀਤਾ ਜਿਸ ਕਾਰਨ ਅਧਿਕਾਰੀ ਬਿਨਾਂ ਕਿਸੇ ਕਾਰਵਾਈ ਤੋਂ ਵਾਪਸ ਚਲੇ ਗਏ। ਇਸ ਕਾਰਨ ਕਿਸਾਨ ਦੀ ਜ਼ਮੀਨ ਨਿਲਾਮ ਹੋਣ ਤੋਂ ਬਚ ਗਈ।