ਕਰਨਾਲ 'ਚ BKU ਨੇਤਾ ਬਲਵਾਨ ਸਿੰਘ ਦੀ ਸੜਕ ਹਾਦਸੇ 'ਚ ਮੌਤ

in #delhi2 years ago

ਭਾਰਤੀ ਕਿਸਾਨ ਯੂਨੀਅਨ ਹਰਿਆਣਾ ਉੱਤਰੀ ਜ਼ੋਨ ਦੇ ਪ੍ਰਧਾਨ ਬਲਵਾਨ ਸਿੰਘ ਦੀ ਹਰਿਆਣਾ ਦੇ ਕਰਨਾਲ ਵਿਚ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ। ਬਲਵਾਨ ਕਬੱਡੀ ਦਾ ਮੈਚ ਦੇਖ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਇਕ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਇਸ ਘਟਨਾ ਕਾਰਨ ਪਰਿਵਾਰ ਅਤੇ ਭਾਰਤੀ ਕਿਸਾਨ ਯੂਨੀਅਨ ਵਿਚ ਸੋਗ ਦਾ ਮਾਹੌਲ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਸ਼ੇਖਪੁਰਾ ਸੁਹਾਣਾ ਦਾ ਰਹਿਣ ਵਾਲਾ ਬਲਵਾਨ ਸਿੰਘ (55) ਖੇਤੀ ਦਾ ਕੰਮ ਕਰਦਾ ਸੀ।