CM ਮਾਨ ਨੇ ਅੱਜ ਬੁਲਾਈ ਕੈਬਿਨੇਟ ਅਤੇ ਵਿਧਾਇਕ ਦੀ ਵੱਖ-ਵੱਖ ਮੀਟ‍ਿੰਗ

in #delhi2 years ago

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਪਰ ਇਸ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਨੇ ਕਾਨੂੰਨੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (Punjab Assembly Special Session) ਬੁਲਾਉਣ ਦਾ ਆਪਣਾ ਹੁਕਮ ਵਾਪਸ ਲੈ ਲਿਆ ਹੈ।
1661750029_Punjab-CM-Bhagwant-Mann-16617500293x2.jpg
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਇਜਲਾਸ ਬੁਲਾਉਣ ਦੇ ਹੁਕਮਾਂ 'ਤੇ ਸਖ਼ਤ ਇਤਰਾਜ਼ ਜਤਾਇਆ ਸੀ ਅਤੇ ਰਾਜਪਾਲ ਨੂੰ ਪੱਤਰ ਵੀ ਲਿਖਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਦੇ ਹੱਕ ਵਿਚ ਭਰੋਸੇ ਦਾ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ।